ਮੋਦੀ ਤੇ ਬਾਇਡਨ ਵਿਚਾਲੇ ਫੋਨ ’ਤੇ ਗੱਲਬਾਤ

ਲੋਕ ਆਵਾਜ਼, ਅਪ੍ਰੈਲ 26:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮੀਂ ਅਮਰੀਕੀ ਸਦਰ ਜੋਅ ਬਾਇਡਨ ਨਾਲ ਫੋਨ ’ਤੇ ਗੱਲਬਾਤ ਕੀਤੀ। ਅਧਿਕਾਰਤ ਸੂਤਰਾਂ ਨੇ ਭਾਵੇਂ ਗੱਲਬਾਤ ਦੇ ਵੇਰਵੇ ਨਸ਼ਰ ਨਹੀਂ ਕੀਤੇ, ਪਰ ਉਮੀਦ ਕੀਤੀ ਜਾਂਦੀ ਹੈ ਕਿ ਦੋਵਾਂ ਆਗੂਆਂ ਨੇ ਭਾਰਤ ਵਿੱਚ ਕੋਵਿਡ-19 ਹਾਲਾਤ ’ਤੇ ਵਿਚਾਰ ਚਰਚਾ ਕੀਤੀ ਹੋਵੇਗੀ। ਅਮਰੀਕੀ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ਨੂੰ ਘਾਤਕ ਹੋਏ ਕਰੋਨਾ ਸੰਕਟ ਨਾਲ ਨਜਿੱਠਣ ਲਈ ਲੋੜੀਂਦੀਆਂ ਜੀਵਨ ਰੱਖਿਅਕ ਮੈਡੀਕਲ ਸਪਲਾਈ ਤੇ ਹੋਰ ਸਾਜ਼ੋ ਸਾਮਾਨ ਸਮੇਤ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ। ਬਾਇਡਨ ਨੇ ਇਕ ਟਵੀਟ ’ਚ ਕਿਹਾ ਸੀ ਕਿ ਜਿਵੇਂ ਭਾਰਤ ਨੇ ਮਹਾਮਾਰੀ ਦੌਰਾਨ ਅਮਰੀਕਾ ਦੇ ਹਸਪਤਾਲਾਂ ਲਈ ਸਹਾਇਤਾ ਭੇਜੀ ਸੀ, ਉਸੇ ਤਰ੍ਹਾਂ ਅਮਰੀਕਾ ਹੁਣ ਔਖੇ ਵੇਲੇ ਭਾਰਤ ਦੀ ਸਹਾਇਤਾ ਲਈ ਵਚਨਬੱਧ ਹੈ।

Leave a Reply

Your email address will not be published. Required fields are marked *