ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਕਰੋਨਾ ਕਾਰਨ ਮੌਤ, ਚਿਦੰਬਰਮ ’ਤੇ ਸੁੱਟੀ ਸੀ ਜੁੱਤੀ

ਲੋਕ ਆਵਾਜ਼, ਮਈ 14,2021:

ਰਾਜੌਰੀ ਗਾਰਡਨ ਤੋਂ ‘ਆਪ’ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਸ਼ੁੱਕਰਵਾਰ ਸਵੇਰੇ ਕੋਵਿਡ ਕਾਰਨ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਇਥੇ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਨੌਂ ਦਿਨਾਂ ਤੋਂ ਭਰਤੀ ਸਨ। ਉਨ੍ਹਾਂ ਨੇ ਪੰਜਾਬ ਵਿਚ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਦਿੱਲੀ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਲੰਬੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਚੋਣ ਲੜੀ ਸੀ। ਇਸ ਸੀਟ ਤੋਂ ਸ੍ਰੀ ਬਾਦਲ ਨੇ ਜਿੱਤ ਹਾਸਲ ਕੀਤੀ ਸੀ। ਸਾਬਕਾ ਪੱਤਰਕਾਰ ਜਰਨੈਲ ਨੇ ਮਾਰਚ 2009 ਵਿਚ ਤੱਤਕਾਲੀ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ‘ਤੇ ਜੁੱਤੀ ਸੁੱਟਣ ਤੋਂ ਬਾਅਦ ਨੌਕਰੀ ਛੱਡ ਦਿੱਤੀ ਸੀ।

Leave a Reply

Your email address will not be published. Required fields are marked *