40 ਕੁੜੀਆਂ ਦੇੇ ਜੀਵਨ ਨੂੰ ਬਦਲੇਗੀ ਜੈਕਲੀਨ ਫਰਨਾਂਡੀਜ਼, ਐੱਨਜੀਓ ਨਾਲ ਮਿਲਾਇਆ ਹੱਥ

ਨਵੀਂ ਦਿੱਲੀ : ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੋਸ਼ਲ ਮੀਡੀਆ ‘ਤੇ ਆਪਣੀ ਚੰਗੀ ਦਿੱਖ ਤੇ ਸਟਾਈਲਿਸ਼ ਅੰਦਾਜ਼ ਕਾਰਨ ਚਰਚਾ ‘ਚ ਰਹਿੰਦੀ ਹੈ। ਇਸ ਦੇ ਨਾਲ ਹੀ ਉਹ ਆਪਣੀ ਫਾਊਂਡੇਸ਼ਨ ਵੱਲੋਂ ਕੀਤੇ ਗਏ ਸਮਾਜ ਹਿੱਤ ਦੇ ਕੰਮਾਂ ਕਾਰਨ ਪ੍ਰਸ਼ੰਸਕਾਂ ਵਿਚ ਸੁਰਖੀਆਂ ਵਿਚ ਬਣੀ ਰਹਿੰਦੀ ਹੈ। ਹੁਣ ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ।

ਸੋਸ਼ਲ ਮੀਡੀਆ ‘ਤੇ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਸ ਨੇ ਦੱਸਿਆ ਕਿ ਉਸ ਨੇ ਯੋਲੋ ਫਾਊਂਡੇਸ਼ਨ ਤੇ ਮੁੰਬਈ ਸਥਿਤ ਇਕ ਐਨਜੀਓ ਦੇ ਸਹਿਯੋਗ ਨਾਲ 40 ਲੜਕੀਆਂ ਦੀ ਜ਼ਿੰਦਗੀ ਨੂੰ ਬਦਲਣ ਦਾ ਸੰਕਲਪ ਲਿਆ ਹੈ। ਆਪਣੇ ਸੰਕਲਪ ਬਾਰੇ ਜਾਣਕਾਰੀ ਦਿੰਦੇ ਹੋਏ ਅਭਿਨੇਤਰੀ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਵਿਚ ਲਿਖਿਆ, ਮੈਂ ਮੁੰਬਈ ਸਥਿਤ ਉਦਯਨ ਸ਼ਾਲਿਨੀ ਸੰਸਥਾ ਦਾ ਹਿੱਸਾ ਬਣ ਕੇ ਨਿਮਰ ਮਹਿਸੂਸ ਕਰ ਰਹੀ ਹਾਂ। ਉਸ ਨੇ ਕਈ ਨੌਜਵਾਨ ਕੁੜੀਆਂ ਦੀ ਜ਼ਿੰਦਗੀ ਬਦਲਣ ਦਾ ਸੰਕਲਪ ਲਿਆ ਹੈ।

ਇਸ ਦੇ ਨਾਲ ਹੀ ਹਾਲ ਹੀ ‘ਚ ਗਾਂਧੀ ਜਯੰਤੀ ਦੇ ਮੌਕੇ ‘ਤੇ ਸਵੱਛ ਭਾਰਤ ਅਭਿਆਨ ਦੇ 4 ਸਾਲ ਪੂਰੇ ਹੋਣ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਮੁੰਬਈ ‘ਚ ਸਮੁੰਦਰ ਕਿਨਾਰੇ ਸਫਾਈ ਮੁਹਿੰਮ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਜੇਕਰ ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਰੋਹਿਤ ਸ਼ੈੱਟੀ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਸਰਕਸ’ ‘ਚ ਅਭਿਨੇਤਾ ਰਣਵੀਰ ਸਿੰਘ ਨਾਲ ਅਹਿਮ ਭੂਮਿਕਾ ‘ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਅਭਿਨੇਤਾ ਜੌਨ ਅਬ੍ਰਾਹਮ ਅਤੇ ਅਭਿਨੇਤਰੀ ਰਕੁਲ ਪ੍ਰੀਤ ਸਿੰਘ ਦੇ ਨਾਲ ਫਿਲਮ ‘ਅਟੈਕ’ ‘ਚ ਨਜ਼ਰ ਆਉਣਗੇ।

Leave a Reply

Your email address will not be published.