ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਪ੍ਰਵਾਨਗੀ

ਲੋਕ ਆਵਾਜ਼, ਨਵੰਬਰ 3,2021:

ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜ਼ਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪਾਹ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ਮੁਆਵਜੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਕਪਾਹ ਦੀ ਚੁਗਾਈ ਵਿੱਚ ਲੱਗੇ ਮਜਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸਾਮਲ ਕਰਨ ਦੀ ਮੰਨਜ਼ੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਰਾਸੀ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਮੁਆਵਜ਼ੇ ਦੀ ਰਕਮ ਅਦਾ ਦੇ ਨਿਰਦੇਸ਼ ਦਿੱਤੇ ।
ਜ਼ਿਕਰਯੋਗ ਹੈ ਕਿ ਇਹ ਫੈਸਲੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 28 ਅਕਤੂਬਰ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਸਥਿਤੀ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੌਰਾਨ ਸਹਿਮਤੀ ਦੇ ਆਧਾਰ ‘ਤੇ ਲਏ ਗਏ ਹਨ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਵਿਸੇਸ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ ਸ਼ਾਮਲ ਸਨ।

Leave a Reply

Your email address will not be published.