ਮਨ ਨਾਲ ਉਧਾਰ ਕਰਕੇ ਦੇਖੋ – ਵਿਚਾਰ ਭਾਈ ਸਰਬਜੀਤ ਸਿੰਘ ਧੂੰਦਾ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 23 ਨਵੰਬਰ 2021

ਲੋਕ ਆਵਾਜ਼, ਨਵੰਬਰ 23,2021:

ਮਨ ਨਾਲ ਉਧਾਰ ਕਰਕੇ ਦੇਖੋ – ਵਿਚਾਰ ਭਾਈ ਸਰਬਜੀਤ ਸਿੰਘ ਧੂੰਦਾ

23rd November 2021 Tuesday 8th Maghar ( Samvat Nanakshahi 553)

Ajj Da Amrit Vele Da HUKAMNAMA ji Sachkhand Sri Darbar Sahib
Ang:-531

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

☬ ਵਿਆਖਿਆ ਗੁਰਮੁਖੀ ☬

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।

ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ,ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

देवगंधारी ५ ॥ माई जो प्रभ के गुन गावै ॥ सफल आइआ जीवन फलु ता को पारब्रहम लिव लावै ॥१॥ रहाउ ॥ सुंदरु सुघड़ु सूरु सो बेता जो साधू संगु पावै ॥ नामु उचारु करे हरि रसना बहुड़ि न जोनी धावै ॥१॥ पूरन ब्रहमु रविआ मन तन महि आन न द्रिसटी आवै ॥ नरक रोग नही होवत जन संगि नानक जिसु लड़ि लावै ॥२॥१४॥

☬ अर्थ हिंदी ☬

हे माँ! जो मनुष्य परमात्मा के गुण गाता रहता है, परमात्मा के चरणों में प्रेम बनाए रखता है, उसका जगत में आना कामयाब हो जाता है।1। रहाउ।

हे माँ! जो मनुष्य गुरू का साथ प्राप्त कर लेता है, वह मनुष्य सुजीवन वाला, सुघड़, शूरवीर बन जाता है, वह अपनी जीभ से परमात्मा का नाम उच्चारता रहता है, और मुड़-मुड़ के जूनियों में नहीं भटकता।1।

हे नानक! (कह–) जिस मनुष्य को परमात्मा संत जनों के पल्ले से लगा देता है, उसे संत जनों की संगति में नर्क व रोग नहीं व्याप्तते, सर्व-व्यापक प्रभू हर समय उसके मन में उसके हृदय में बसा रहता है, प्रभू के बिना उसको (कहीं भी) कोई और नहीं दिखता।2।14।

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Leave a Reply

Your email address will not be published.