ਅੰਮ੍ਰਿਤਸਰ ’ਚ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਵੱਲੋਂ ਵਿਸ਼ਾਲ ਰੋਡ ਸ਼ੋਅ

ਲੋਕ ਆਵਾਜ਼, ਮਾਰਚ 14,2022:

ਪੰਜਾਬ ਚੋਣਾਂ ਵਿੱਚ ਇੱਕ ਪਾਸੜ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਵਜੋਂ ਨਾਮਜ਼ਦ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕਢਿਆ ਗਿਆ । ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਖੁਸ਼ ਹਨ ਕਿ ਪੰਜਾਬ ਨੂੰ ਸਾਲਾਂ ਦੀ ਲੰਮੀ ਉਡੀਕ ਬਾਅਦ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਇਕ ਪੈਸਾ ਆਮ ਲੋਕਾਂ ’ਤੇ ਖਰਚਿਆ ਜਾਵੇਗਾ ਤੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ੁਕਰਾਨੇ ਵਜੋਂ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਇੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸੁਨਿਹਰੇ ਅਤੇ ਉਜਵਲ ਭਵਿੱਖ ਲਈ ਪ੍ਰਾਰਥਨਾ ਕੀਤੀ। ਪਰਮਾਤਮਾ ਪੰਜਾਬ ਵਿੱਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ।

Leave a Reply

Your email address will not be published. Required fields are marked *