ਕੋਰੋਨਾ ਕਾਰਨ ਪੜ੍ਹਾਈ ਛੱਡ ਚੁੱਕੇ ਬੱਚਿਆਂ ਲਈ ਪ੍ਰਬੰਧ ਪੋਰਟਲ ਲਾਂਚ

ਲੋਕ ਆਵਾਜ਼, ਜੂਨ 12,2021:

ਕੇਂਦਰੀ ਸਿੱਖਿਆ ਮੰਤਰਾਲੇ ਨੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੇ ਕਾਰਨ ਸਕੂਲ ਪ੍ਰਣਾਲੀ ਤੋਂ ਬਾਹਰ ਹੋ ਚੁੱਕੇ ਬੱਚਿਆਂ ਨੂੰ ਵਾਪਸ ਜੋੜਨ ਲਈ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਹੈ।

ਵਿਭਾਗ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਜਿਹੇ ਬੱਚਿਆਂ ਦਾ ਡਾਟਾ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸਦੀ ਸਹੀ ਨਿਗਰਾਨੀ ਕੀਤੀ ਜਾ ਸਕੇ। ਇਸ ਤੋਂ ਇਲਾਵਾ ਵਿਭਾਗ ਨੇ ਅਜਿਹੇ ਬੱਚਿਆਂ ਦੀ ਪੜ੍ਹਾਈ ਵਿੱਚ ਪਾੜੇ ਨੂੰ ਦੂਰ ਕਰਨ ਲਈ ਵਿਸ਼ੇਸ਼ ਸਿਖਲਾਈ ਦੇ ਪ੍ਰਬੰਧ ਲਈ ਵਿੱਤੀ ਸਹਾਇਤਾ ਦਾ ਵੀ ਪ੍ਰਬੰਧ ਕੀਤਾ ਹੈ। ਹੁਣ ਤੱਕ ਇਹ ਵਿੱਤੀ ਸਹਾਇਤਾ 6 ਤੋਂ 14 ਸਾਲ ਦੇ ਬੱਚਿਆਂ ਲਈ ਉਪਲਬਧ ਕਰਵਾਈ ਗਈ ਸੀ ਪਰ 2021-22 ਤੱਕ ਇਹ ਸਹਾਇਤਾ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਬੱਚਿਆਂ ਲਈ 16-18 ਸਾਲਾਂ ਲਈ ਵੀ ਮੁਹੱਈਆ ਕਰਵਾਈ ਜਾਏਗੀ ਤਾਂ ਜੋ ਉਹ ਓਪਨ ਜਾਂ ਡਿਸਟੇਂਸ ਲਰਨਿੰਗ ਰਾਹੀਂ ਆਪਣੀ ਸਿੱਖਿਆ ਜਾਰੀ ਰੱਖ ਸਕਣ।

ਬਲਾਕ ਸਰੋਤ ਕੇਂਦਰ ਦੇ ਬਲਾਕ ਸਰੋਤ ਕੋਆਰਡੀਨੇਟਰ ਦੁਆਰਾ ਬੱਚਿਆਂ ਦੇ ਡੇਟਾ ਬਲਾਕ ਪੱਧਰ ‘ਤੇ ਅਪਲੋਡ ਕੀਤੇ ਜਾਣਗੇ ਅਤੇ ਫਿਰ ਇਹ ਡਾਟਾ ਜ਼ਿਲ੍ਹਾ ਮੈਜਿਸਟਰੇਟ ਜਾਂ ਜ਼ਿਲ੍ਹਾ ਕੁਲੈਕਟਰ ਜਾਂ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਨਿਯੁਕਤ ਕੀਤੇ ਗਏ ਅਧਿਕਾਰੀ ਦੁਆਰਾ ਵੈਰੀਫਾਈ ਕਰਵਾਉਣ ਤੋਂ ਬਾਅਦ ਪ੍ਰਬੰਧਨ ਪੋਰਟਲ ‘ਤੇ ਅਪਲੋਡ ਕੀਤਾ ਜਾਵੇਗਾ।

Leave a Reply

Your email address will not be published. Required fields are marked *