ਕੋਵਿਡ ਦੀ ਤੀਜੀ ਲਹਿਰ – ਪੰਜਾਬ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਧਾਰ ਬਣਾ ਕੇ ਸੀਰੋ ਸਰਵੇਖਣ ਦੇ ਆਦੇਸ

ਲੋਕ ਆਵਾਜ਼,ਜੁਲਾਈ 21,2021:

ਹਰ ਜ਼ਿਲ੍ਹੇ ਵਿਚ ਬੱਚਿਆਂ ਦੇ ਇਲਾਜ ਲਈ ਇਕ-ਇਕ ਯੂਨਿਟ, ਐਲ.ਐਮ.ਓ. ਟੈਂਕ ਅਤੇ ਬੱਚਿਆਂ ਲਈ ਆਲਾ ਦਰਜੇ ਦਾ ਸੂਬਾ ਪੱਧਰੀ ਕੇਂਦਰ ਵੀ ਸਥਾਪਤ ਕਰਨ ਦੇ ਹੁਕਮ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ ਇਸ ਮਹੀਨੇ ਵਿਸੇਸ ਤੌਰ ‘ਤੇ 6-17 ਸਾਲ ਦੀ ਉਮਰ ਦੇ ਬੱਚਿਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਤੀਜਾ ਸੈਂਟੀਨਲ ਸੀਰੋ-ਸਰਵੇ ਸੁਰੂ ਕੀਤਾ ਜਾਵੇਗਾ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਮਰਜੈਂਸੀ ਕੋਵਿਡ ਰਿਸਪਾਂਸ ਲਈ ਪਹਿਲਾਂ ਅਲਾਟ ਕੀਤੀ ਰਾਸ਼ੀ ਤੋਂ ਇਲਾਵਾ ਵਾਧੂ 331 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ
ਇਸ ਦੇ ਨਾਲ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਲਾਗ ਦੇ ਚਲਨ ਦਾ ਪਤਾ ਲਗਾਉਣ ਲਈ ਬੱਚਿਆਂ ਨੂੰ ਆਧਾਰ ਬਣਾ ਕੇ ਸੀਰੋ ਸਰਵੇ ਕਰਵਾਉਣ ਵਾਲਾ ਪੰਜਾਬ ਦੇਸ ਦਾ ਇਕਲੌਤਾ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਹਰ ਜਲਿੇ ਵਿਚ ਬੱਚਿਆਂ ਦੇ ਇਲਾਜ ਲਈ ਇਕ-ਇਕ ਯੂਨਿਟ (ਪੀਡੀਐਟਿ੍ਰਕ ਯੂਨਿਟ) ਅਤੇ ਸੂਬੇ ਲਈ ਬੱਚਿਆਂ ਦੇ ਇਲਾਜ ਲਈ ਆਲਾ ਦਰਜੇ ਦਾ ਕੇਂਦਰ ਸਥਾਪਤ ਕਰਨ ਦੇ ਆਦੇਸ ਵੀ ਦਿੱਤੇ।
ਉਨਾਂ ਅੱਗੇ ਐਲਾਨ ਕੀਤਾ ਕਿ ਸਰਕਾਰ ਮੈਡੀਕਲ ਗ੍ਰੇਡ ਆਕਸੀਜਨ ਦੀ 24 ਘੰਟੇ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਜਲਿੇ ਵਿੱਚ ਐਲਐਮਓ ਸਟੋਰੇਜ ਟੈਂਕ ਵੀ ਸਥਾਪਤ ਕਰੇਗੀ। ਉਨਾਂ ਅੱਗੇ ਦੱਸਿਆ ਕਿ ਹਰੇਕ ਜਲਿੇ, ਸਬ-ਡਵੀਜਨ ਅਤੇ ਸੀਐਚਸੀ ਪੱਧਰ ‘ਤੇ ਮੈਡੀਕਲ ਗੈਸ ਪਾਈਪਲਾਈਨ ਸਿਸਟਮ ਵੀ ਸਥਾਪਤ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ 17 ਹੋਰ ਆਰਟੀਪੀਸੀਆਰ ਲੈਬਜ਼ ਦੀ ਸਥਾਪਨਾ ਕਰਨ ਦਾ ਐਲਾਨ ਵੀ ਕੀਤਾ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਬੈਡਾਂ ਦੀ ਗਿਣਤੀ ਵਧਾ ਕੇ 142 ਕਰ ਦਿੱਤੀ ਜਾਵੇਗੀ ਅਤੇ ਟੈਲੀ ਮੈਡੀਸਨ ਅਤੇ ਟੈਲੀਕੰਸਲਟੇਸ਼ਨ ਲਈ ਇਕ ਹੱਬ ਅਤੇ ਸਕੋਪ ਮਾਡਲ ਵੀ ਸਥਾਪਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਤੀਜੇ ਸੈਂਟੀਨਲ ਸੀਰੋ-ਸਰਵੇਖਣ ਦੇ ਨਤੀਜਿਆਂ ਦੀ ਵਰਤੋਂ ਹੋਰ ਪਾਬੰਦੀਆਂ ਨਿਰਧਾਰਤ ਕਰਨ ਲਈ ਕੀਤੀ ਜਾਵੇਗੀ ਕਿਉਂਕਿ ਸੂਬਾ ਤੀਜੀ ਲਹਿਰ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਅੱਗੇ ਦੱਸਿਆ ਕਿ ਸਥਾਨਕ ਪਾਬੰਦੀਆਂ ਲਈ ਆਟੋ ਟਰਿੱਗਰ ਵਿਧੀ ਨਾਲ ਜੀਆਈਐਸ ਅਧਾਰਤ ਨਿਗਰਾਨੀ ਅਤੇ ਰੋਕਥਾਮ ਦੇ ਉਪਕਰਣਾਂ ਦੀ ਵਰਤੋਂ ਕੀਤੀ ਜਾਵੇਗੀ।
ਡਾ. ਕੇ ਕੇ ਤਲਵਾੜ ਨੇ ਮੁੱਖ ਮੰਤਰੀ ਦੇ ਇਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪਹਿਲੀ ਅਤੇ ਦੂਜੀ ਲਹਿਰ ਵਿੱਚ, ਸੰਕਰਮਿਤ ਹੋਏ ਲੋਕਾਂ ਵਿੱਚੋਂ 10 ਫ਼ੀਸਦ 18 ਸਾਲ ਤੋਂ ਘੱਟ ਉਮਰ ਦੇ ਸਨ ਅਤੇ ਜਦੋਂ ਇਸ ਤਰਾਂ ਦੇ ਅਨੁਮਾਨਾਂ ਦਾ ਸਮਰਥਨ ਕਰਨ ਲਈ ਕੋਈ ਠੋਸ ਅੰਕੜੇ ਨਹੀਂ ਸਨ, ਤਾਂ ਸੂਬਾ ਤੀਜੀ ਲਹਿਰ ਵਿੱਚ ਬੱਚਿਆਂ ਦੇ ਵਧੇਰੇ ਕੇਸਾਂ ਦੇ ਪ੍ਰਬੰਧਨ ਲਈ ਤਿਆਰੀ ਕਰ ਰਿਹਾ ਸੀ।
ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਆਈਸੀਐਮਆਰ ਸਿਸਟਮ ਤੋਂ ਬਾਹਰ ਨਮੂਨੇ ਲੈਣ ਅਤੇ ਰਿਪੋਰਟਿੰਗ ਪ੍ਰਣਾਲੀ ਨਾਲ ਜੁੜੇ ਲੋੜੀਂਦੇ ਮਾਪਦੰਡਾਂ ਨੂੰ ਹਾਸਲ ਕਰਨ ਲਈ ਕੋਵਾ ਵਿਚ ਤਬਦੀਲੀਆਂ ਦੀ ਪ੍ਰਕਿਰਿਆ ਸੁਰੂ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਅਸਾਮੀਆਂ ਦੀ ਭਰਤੀ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਜਿਸ ਲਈ ਕੈਬਨਿਟ ਦੀ ਮਨਜੂਰੀ ਪਹਿਲਾਂ ਹੀ ਲਈ ਜਾ ਚੁੱਕੀ ਹੈ। ਉਨਾਂ ਜ਼ਿਕਰ ਕੀਤਾ ਕਿ ਸਿਹਤ ਵਿਭਾਗ ਵੱਲੋਂ 31 ਜੁਲਾਈ ਨੂੰ ਵਾਕ-ਇਨ ਇੰਟਰਵਿਊਜ਼ ਲਈ 481 ਮਾਹਿਰਾਂ ਦੀ ਭਰਤੀ ਲਈ ਇਸਤਿਹਾਰ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਸੀ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਵੀ ਆਉਣ ਵਾਲੇ ਮਹੀਨੇ ਵਿਚ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਹੈ।
ਕੈਪਟਨ ਅਮਰਿੰਦਰ ਨੇ ਤੀਜੀ ਲਹਿਰ ਦੀ ਤਿਆਰੀ ਦੀ ਰਣਨੀਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਕ ਦਿਨ ਵਿਚ 40,000- 45,000 ਦੇ ਕਰੀਬ ਟੈਸਟਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿਸ ਵਿਚ ਵਧੇਰੇ ਆਬਾਦੀ ਅਤੇ ਵੱਧ ਜ਼ੋਖ਼ਮ ਵਾਲੇ ਖੇਤਰਾਂ ‘ਤੇ ਵਿਸੇਸ ਧਿਆਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਰ ਪਾਜ਼ੇਟਿਵ ਮਰੀਜ਼ ਪਿੱਛੇ ਸੰਪਰਕ ਟਰੇਸਿੰਗ 18 ਤੱਕ ਬਣਾ ਕੇ ਰੱਖੀ ਗਈ ਹੈ।
ਉਨਾਂ ਨੇ ਇਸ ਗੱਲ ‘ਤੇ ਖੁਸ਼ੀ ਜਾਹਰ ਕੀਤੀ ਕਿ ਹਰੇਕ ਜਲਿੇ ਵਿੱਚ ਡਾਟਾ ਸੈੱਲ ਚਾਲੂ ਕੀਤੇ ਗਏ ਹਨ। ਉਹਨਾਂ ਹੁਕਮ ਦਿੱਤਾ ਕਿ ਹਰੇਕ ਜਲਿੇ ਵਿੱਚ ਤਾਇਨਾਤ ਨਵੇਂ ਭਰਤੀ ਕੀਤੇ ਕਮਿਊਨਿਟੀ ਮੈਡੀਸਨ ਮਾਹਿਰਾਂ ਨੂੰ ਤੁਰੰਤ ਇਨਾਂ ਡਾਟਾ ਸੈੱਲਾਂ ਦਾ ਚਾਰਜ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਪਟਿਆਲਾ ਵਿਖੇ ਪਾਥ ਦੇ ਸਹਿਯੋਗ ਨਾਲ ਸਥਾਪਤ ਕੀਤੀ ਜਾ ਰਹੀ ਹੋਲ ਜਿਨੋਮ ਸੀਕਵੈਂਸਿੰਗ (ਡਬਲਯੂਜੀਐਸ) ਲੈਬ ਨੂੰ ਇਸ ਮਹੀਨੇ ਕਾਰਜਸੀਲ ਕੀਤਾ ਜਾਵੇ। ਉਨਾਂ ਨੂੰ ਦੱਸਿਆ ਗਿਆ ਕਿ ਇਸ ਦਾ ਸਾਜ਼ੋ-ਸਾਮਾਨ 25 ਜੁਲਾਈ ਤੱਕ ਪ੍ਰਾਪਤ ਹੋ ਜਾਵੇਗਾ ਅਤੇ ਇਸ ਮਹੀਨੇ ਦੇ ਅੰਤ ਤੱਕ ਕੰਮ ਸੁਰੂ ਹੋਣ ਦੀ ਉਮੀਦ ਹੈ। ਮੀਟਿੰਗ ਨੂੰ ਦੱਸਿਆ ਗਿਆ ਕਿ ਵੀ.ਆਰ.ਡੀ.ਐਲ. ਪਟਿਆਲਾ ਦਾ ਸਬੰਧਤ ਸਟਾਫ ਡਬਲਯੂ.ਜੀ.ਐੱਸ. ਟੈਸਟਿੰਗ ਲਈ 3 ਦਿਨਾਂ ਦੀ ਸਿਖਲਾਈ ਵਾਸਤੇ ਐਨ.ਈ.ਈ.ਆਰ.ਆਈ. ਨਾਸਿਕ ਗਿਆ ਹੈ।
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਮੁੱਖ ਮੰਤਰੀ ਨੂੰ ਹਸਪਤਾਲਾਂ ਆਦਿ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਡਾ. ਕੇ ਕੇ ਤਲਵਾੜ ਨੇ ਮੀਟਿੰਗ ਵਿੱਚ ਦੱਸਿਆ ਕਿ ਪੰਜਾਬ ਦੇ ਹਾਲਾਤ ਇਸ ਸਮੇਂ ਸੁਖਾਵੇਂ ਹਨ, ਹਾਲਾਂਕਿ ਤੀਜੀ ਲਹਿਰ ਦਾ ਡਰ ਬਣਿਆ ਹੋਇਆ ਹੈ ਅਤੇ ਆਈ.ਸੀ.ਐਮ.ਆਰ. ਵੱਲੋਂ ਅਗਸਤ ਦੇ ਅੰਤ ਵਿੱਚ ਜਾਂ ਸਤੰਬਰ ਦੀ ਸੁਰੂਆਤ ਤੱਕ ਇਸ ਲਹਿਰ ਦੇ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਨਾਂ ਕਿਹਾ ਕਿ ਜੇਕਰ ਕੋਰੋਨਾ ਦਾ ਨਵਾਂ ਵੇਰੀਐਂਟ ਨਹੀਂ ਆਉਂਦਾ ਤਾਂ ਸਥਿਤੀ ਦੂਜੀ ਲਹਿਰ ਜਿੰਨੀ ਜ਼ੋਖਮ ਵਾਲੀ ਨਹੀਂ ਹੋਵੇਗੀ। ਹਾਲਾਂਕਿ, ਉਹਨਾਂ ਇਕੱਠ ਕਰਨ ਸਬੰਧੀ ਵਧੇਰੇ ਸਾਵਧਾਨੀ ਵਰਤਣ ਦੀ ਲੋੜ ‘ਤੇ ਜੋਰ ਦਿੱਤਾ, ਕਿਉਂਕਿ ਕੁਝ ਸੂਬਿਆਂ ਵਿੱਚ ਕੇਸ ਵੱਧ ਰਹੇ ਹਨ।

Leave a Reply

Your email address will not be published. Required fields are marked *